Get Mystery Box with random crypto!

ਅਸਾਂ ਵੀ ਅੰਤ ਕਿਰ ਕੇ ਖਾਦ ਹੋਣਾ ਕਦੀ ਸਾਂ ਫੁੱਲ ਇਹ ਕਿਸ ਨੂੰ ਯਾਦ ਹੋਣਾ | Positive Vibes Punjab Official 🖥️🏆

ਅਸਾਂ ਵੀ ਅੰਤ ਕਿਰ ਕੇ ਖਾਦ ਹੋਣਾ
ਕਦੀ ਸਾਂ ਫੁੱਲ ਇਹ ਕਿਸ ਨੂੰ ਯਾਦ ਹੋਣਾ

ਕਿਸੇ ਦਿਸਣਾ, ਕਿਸੇ ਨੇ ਗੁੰਮ ਹੋਣਾ
ਕਿਸੇ ਗੁੰਬਦ, ਕਿਸੇ ਬੁਨਿਆਦ ਹੋਣਾ

ਮੇਰੇ ਨ੍ਹੇਰੇ ਤੇ ਤੇਰੀ ਰੌਸ਼ਨੀ ਦਾ
ਹੈ ਮਨ ਵਿਚ ਉਮਰ ਭਰ ਸੰਵਾਦ ਹੋਣਾ

ਸੁਲਗਦੇ ਲਫਜ਼ ਨੇ ਸੜ ਜਾਣਗੇ ਇਹ
ਨਹੀਂ ਇਹਨਾਂ ਕਦੇ ਫਰਿਆਦ ਹੋਣਾ

ਉਦੋਂ ਸਮਝਣਗੇ ਲੋਕੀਂ ਦਿਲ ਦੀ ਅੱਗ ਨੂੰ
ਸਿਵੇ ਵਿਚ ਜਦ ਇਹਦਾ ਅਨੁਵਾਦ ਹੋਣਾ

ਸੁਰਜੀਤ ਪਾਤਰ
ਪੰਜਾਬੀ ਦੇ ਸਿਰਮੌਰ ਕਵੀ ਸੁਰਜੀਤ ਪਾਤਰ ਜੀ ਅਕਾਲ ਚਲਾਣਾ ਕਰ ਗਏ ਹਨ ਸ਼ਰਧਾਂਜਲੀ